ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਰਬਜੀਤ ਸਿੰਘ ਥਾਣਾ ਮੁਖੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਢੁੱਡੀਆਂਵਾਲ ਮੋੜ ਤੇ ਭੁਲਾਣਾ ਚੌਕੀ ਇੰਚਾਰਜ ਏ.ਐਸ.ਆਈ. ਪਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਮੋਟਰਸਾਈਕਲ `ਤੇ ਆਉਂਦਾ ਵੇਖ ਕੇ ਰੋਕਿਆ ਜਿਸ ਨੇ ਆਪਣਾ ਨਾਂਅ ਮਨਪ੍ਰੀਤ ਸਿੰਘ ਮੰਗਾ ਵਾਸੀ ਲੋਧੀ ਭੁਲਾਣਾ ਦੱਸਿਆ ਜੋ ਕਿ ਬਾਗੜੀਆਂ ਨੇੜੇ ਭੁਲੱਥ ਤੋਂ ਚੋਰੀ ਕੀਤੇ ਮੋਟਰਸਾਈਕਲ ਨੰਬਰ ਪੀ ਬੀ 09 ਏ ਬੀ 6256 ਤੇ ਸੁਲਤਾਨਪੁਰ ਲੋਧੀ ਵਲੋਂ ਕਪੂਰਥਲਾ ਨੂੰ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਵਿਰੁੱਧ ਥਾਣਾ ਸੁਲਤਾਨਪੁਰ ਲੋਧੀ ਵਿਚ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਸ ਨੇ ਇੱਕ ਐਕਟਿਵਾ ਸਕੂਟਰੀ ਨੰਬਰ ਪੀ.ਬੀ. 09 ਤੇ ਏ.ਐਚ. 2797 ਕਸਬਾ ਢਿਲਵਾਂ ਤੋਂ, ਇੱਕ ਸਕੂਟਰੀ ਮਾਲਕ ਤੋਂ ਕਪੂਰਥਲਾ ਤੋਂ ਨੰਬਰ ਪੀ ਬੀ09 ਏ ਐੱਨ 0430, ਇਕ ਮੋਟਰਸਾਈਕਲ ਹੀਰੋ ਹਾਂਡਾ ਪੈਸ਼ਨ ਕਪੂਰਥਲਾ ਤੋਂ ਨੰਬਰ ਪੀ.ਬੀ 09ਜੇ 0460, ਇਕ ਡਿਸਕਵਰ ਮੋਟਰਸਾਈਕਲ ਪੀ.ਬੀ. 08 ਸੀ ਕੇ 7816 ਸ਼ਹਿਰ ਜਲੰਧਰ ਤੋਂ, ਨੀਲੇ ਰੰਗ ਦਾ ਜਮ੍ਹਾਂ ਮੋਟਰਸਾਈਕਲ ਬਿਨਾਂ ਨੰਬਰ ਤੋਂ ਪਿੰਡ ਦੇਸਲ ਜ਼ਿਲ੍ਹਾ ਕਪੂਰਥਲਾ ਤੋਂ ਅਤੇ ਇੱਕ ਹੋਰ ਮੋਟਰਸਾਈਕਲ ਹੀਰੋ ਹਾਂਡਾ ਬਿਨਾਂ ਨੰਬਰ ਤੋਂ ਚੋਰੀ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਏ.ਐੱਸ.ਆਈ. ਪਰਮਜੀਤ ਸਿੰਘ, ਏ.ਐਸ.ਆਈ. ਮਨਜੀਤ ਸਿੰਘ, ਏ.ਐਸ.ਆਈ. ਸ਼ਾਮ ਲਾਲ, ਚਰਨਜੀਤ ਸਿੰਘ ਹਵਲਦਾਰ ਆਦਿ ਵਿਖਾਏ ਸਨ |
..
http://beta.ajitjalandhar.com/news/20200722/9/3120882.cms#3120882