ਹੁਸ਼ਿਆਰਪੁਰ, 7 ਫਰਵਰੀ (ਨਰਿੰਦਰ ਸਿੰਘ ਬੱਡਲਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ `ਤੇ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਕੈਰੇ, ਗੁਰਦੀਪ ਸਿੰਘ ਖੁਣ ਖੁਣ ਅਤੇ ਮਨਜੀਤ ਬੌਬੀ ਦੀ ਅਗਵਾਈ `ਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਹ ਮੰਗ ਪੱਤਰ ਅਧਿਆਪਕਾਂ ਨੂੰ ਵਿੱਤੀ ਨੁਕਸਾਨ ਕਰਨ, ਹੈੱਡ ਟੀਚਰ ਦੀਆਂ 8134 `ਚੋਂ 1904 ਅਸਾਮੀਆਂ ਖ਼ਤਮ ਕਰਨ, 6ਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ, ਡੀ.ਏ. ਦੀਆਂ ਕਿਸ਼ਤਾਂ ਜਾਰੀ ਨਾ ਕਰਨ, ਪਿਛਲਾ ਬਕਾਇਆ ਨਾ ਦੇਣ, ਵਿਭਾਗੀ ਪ੍ਰਮੋਸ਼ਨਾਂ ਨਾ ਕਰਨ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ `ਚ ਭੇਜਿਆ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਮੰਗਾਂ ਨੂੰ ਜਲਦੀ ਲਾਗੂ ਕੀਤਾ ਜਾਵੇ | ਇਸ ਮੌਕੇ ਮਨਜੀਤ ਸਿੰਘ, ਗੁਰਮੁਖ ਸਿੰਘ ਬਾਜਵਾ, ਬਲਜੀਤ ਸਿੰਘ, ਕਮਲਜੀਤ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ |
..
http://beta.ajitjalandhar.com/news/20200208/10/2961082.cms#2961082