ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਾਈ ਨਗਰ `ਚ ਨਗਰ ਸੁਧਾਰ ਟਰੱਸਟ ਵਲੋਂ ਸਿੱਖਿਆ ਵਿਭਾਗ ਨੂੰ 8250 ਵਰਗ ਗਜ ਜ਼ਮੀਨ ਦਿੱਤੀ ਗਈ ਹੈ ਜਿੱਥੇ ਕਿ ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਲਿ੍ਹਆ ਜਾਵੇਗਾ | ਇਸ ਸਬੰਧੀ ਕਬਜ਼ਾ ਪੱਤਰ ਅੱਜ ਵਿਧਾਇਕ ਸ੍ਰੀ ਡਾਬਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਸਵਰਨਜੀਤ ਕੌਰ ਨੂੰ ਸਪੁਰਦ ਕੀਤਾ | ਇਸ ਮੌਕੇ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਡਾਬਰ ਨੇ ਕਿਹਾ ਕਿ ਇਹ ਜ਼ਮੀਨ ਟਰੱਸਟ ਵਲੋਂ ਸਿੱਖਿਆ ਵਿਭਾਗ ਨੂੰ ਬਿਲਕੁਲ ਮੁਫ਼ਤ ਦਿੱਤੀ ਗਈ ਹੈ ਤਾਂ ਜੋ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਦੀ ਸਹੂਲਤ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਦਿ੍ੜ ਵਚਨਬੱਧ ਹੈ, ਇਸੇ ਕਰਕੇ ਹੀ ਸੂਬੇ `ਚ ਵੱਡੀ ਗਿਣਤੀ `ਚ ਸਮਾਰਟ ਸਕੂਲ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਮਾਰਟ ਸਕੂਲ ਖੁੱਲ੍ਹਣ ਨਾਲ ਖੇਤਰ ਦੇ ਲੋਕਾਂ ਨੂੰ ਕਾਫੀ ਵੱਡਾ ਲਾਭ ਮਿਲੇਗਾ | ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੇ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਚੇਅਰਮੈਨ ਸ੍ਰੀ ਰਮਨ ਬਾਲਾ ਸੁਬਰਾਮਨੀਅਮ ਅਤੇ ਹੋਰਾਂ ਧੰਨਵਾਦ ਕੀਤਾ | ਇਸ ਮੌਕੇ ਕੌਾਸਲਰ ਗੁਰਦੀਪ ਸਿੰਘ ਨੀਟੂ, ਰਾਜਾ ਘਾਇਲ, ਗੁਰਮੁੱਖ ਸਿੰਘ, ਸੋਨੂੰ ਡੀਕੋ, ਵਿਨੋਦ ਭਾਰਤੀ, ਵਿਪਨ ਅਰੋੜਾ, ਐਕਸੀਅਨ ਵਿਕਰਮਜੀਤ, ਦਰਸ਼ਨ ਮਲਹੋਤਰਾ, ਰਾਜੂ ਵੋਹਰਾ, ਰਾਜੀਵ ਕਤਨਾ ਤੇ ਹੋਰ ਹਾਜ਼ਰ ਸਨ |
..
http://beta.ajitjalandhar.com/news/20200218/15/2973879.cms#2973879