ਫਗਵਾੜਾ, 28 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਸਾਲ 2020-21 ਦੇ ਬਜਟ ਨੂੰ ਇਤਿਹਾਸਕ ਦੱਸਦੇ ਹੋਏ ਪੰਜਾਬ ਐਗਰੋ ਇੰਡਸਟਰੀਜ਼ ਲਿਮ. ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਯੋਗਤਾ ਨੂੰ ਖ਼ਾਸ ਤੌਰ `ਤੇ ਸਰਾਹਿਆ | ਉਨ੍ਹਾਂ ਕਿਹਾ ਕਿ ਬਜਟ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਦੀ ਬਦੌਲਤ ਘਾਟੇ ਦਾ ਬਜਟ ਨਹੀਂ ਆਇਆ ਹੈ | ਉਨ੍ਹਾਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 8275 ਕਰੋੜ ਰੁਪਏ, ਛੋਟੇ ਕਿਸਾਨਾਂ ਦੀ ਕਰਜ਼ ਮਾਫ਼ੀ ਲਈ 520 ਕਰੋੜ ਰੁਪਏ ਤੋਂ ਇਲਾਵਾ ਮੰਡੀ ਫ਼ੀਸ ਨੂੰ ਚਾਰ ਤੋਂ ਘਟਾ ਕੇ ਇਕ ਫ਼ੀਸਦੀ ਕੀਤੇ ਜਾਣ ਦੀ ਵੀ ਖ਼ਾਸ ਤੌਰ `ਤੇ ਸ਼ਲਾਘਾ ਕੀਤੀ | ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਲਈ 10 ਕਰੋੜ ਰੁਪਏ ਰੱਖੇ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਧੰਨਵਾਦ ਕੀਤਾ |
..
http://beta.ajitjalandhar.com/news/20200229/9/2987435.cms#2987435