ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦਾ ਕੰਮ ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੀ ਸਾਵਧਾਨੀ ਨਾਲ ਚੱਲ ਰਿਹਾ ਹੈ | ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਬਣਾਏ ਗਏ 240 ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 845602 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ 839186 ਮੀਟਿ੍ਕ ਟਨ ਕਣਕ ਖ਼ਰੀਦ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪਨਗ੍ਰੇਨ ਵਲੋਂ 235046 ਮੀਟਿ੍ਕ, ਐਫ.ਸੀ.ਆਈ ਵਲੋਂ 67752 ਮੀਟਿ੍ਕ, ਮਾਰਕਫੈੱਡ ਵਲੋਂ 205036 ਮੀਟਿ੍ਕ, ਪਨਸਪ ਵਲੋਂ 185104 ਮੀਟਿ੍ਕ, ਵੇਅਰ ਹਾਊਸ ਵਲੋਂ 146248 ਮੀਟਿ੍ਕ ਟਨ ਕਣਕ ਖ਼ਰੀਦ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਲੋਕਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਾਫ਼-ਸਫ਼ਾਈ ਅਤੇ ਸੈਨੇਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਮੇਂ-ਸਮੇਂ ਸੈਨੇਟਾਈਜੇਸ਼ਨ ਵੀ ਕੀਤੀ ਜਾ ਰਹੀ ਹੈ | ਇਸ ਮੌਕੇ ਬਲਜਿੰਦਰ ਸਿੰਘ ਸ਼ਰਮਾ ਵੀ ਮੌਜੂਦ ਸਨ |..
http://beta.ajitjalandhar.com/news/20200513/163/3054307.cms#3054307