ਨਵਾਂਸ਼ਹਿਰ, 11 ਅਕਤੂਬਰ (ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ `ਚ ਸ਼ੁੱਕਰਵਾਰ ਦੀ ਸ਼ਾਮ ਤੱਕ ਖ਼ਰੀਦ ਅੰਕੜਾ 38542 ਮੀਟਿ੍ਕ ਟਨ `ਤੇ ਪੁੱਜ ਗਿਆ | ਸ਼ੁੱਕਰਵਾਰ ਨੂੰ ਪੂਰੇ ਦਿਨ `ਚ 11858 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਏਜੰਸੀਆਂ ਵੱਲੋਂ 37920 ਮੀਟਿ੍ਕ ਟਨ ਜਦਕਿ ਪ੍ਰਾਈਵੇਟ ਵਪਾਰੀਆਂ ਵੱਲੋਂ 622 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ `ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਏਜੰਸੀਆਂ ਨੂੰ ਨਮੀ ਦੇ ਤੈਅ ਮਿਆਰਾਂ ਮੁਤਾਬਿਕ ਝੋਨਾ ਖ਼ਰੀਦ ਕਰਨ `ਚ ਕੋਈ ਮੁਸ਼ਕਿਲ ਨਾ ਆਵੇ |..
http://beta.ajitjalandhar.com/news/20191012/11/2824645.cms#2824645