ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਭੁੱਲਰ/ ਧਾਲੀਵਾਲ) -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੌਜੂਦਾ ਵਿੱਤ ਵਰ੍ਹੇ 2020-21 ਲਈ ਕੋਵਿਡ-19 ਨਾਲ ਲੜਣ ਲਈ ਵਿਧਾਇਕ ਵਲੋਂ ਆਪਣੀ ਤਨਖ਼ਾਹ ਵਿਚੋਂ 30% ਦੀ ਕਟੌਤੀ ਕਰਨ ਦੀ ਪੇਸ਼ਕਸ਼ ਕੀਤੀ ਹੈ | ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਧਾਇਕ ਅਮਨ ਅਰੋੜਾ ਆਪਣੀ ਮਾਰਚ ਮਹੀਨੇ ਦੀ ਤਨਖ਼ਾਹ ਪਹਿਲਾਂ ਹੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਵੀ ਡੀ.ਸੀ. ਸੰਗਰੂਰ ਨਾਲ ਮਿਲ ਕੇ ਸਰਕਾਰ ਨੂੰ ਸਮਰਪਿਤ ਕਰ ਚੁੱਕੇ ਹਨ |..
http://beta.ajitjalandhar.com/news/20200410/162/3029072.cms#3029072